ਸਫਾਈ ਕਰਮਚਾਰੀਆਂ ਦਾ ਮੰਗਾਂ ਨੂੰ ਲੈ ਕੇ ਧਰਨਾ ਜਾਰੀ
🎬 Watch Now: Feature Video
ਮਾਨਸਾ: ਸ਼ਹਿਰ ਦੇ ਸਫਾਈ ਕਰਮਚਾਰੀਆਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਜਾਰੀ ਹੈ। ।ਸਫਾਈ ਕਰਮਚਾਰੀ ਯੂਨੀਅਨ ਦੇ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਅਤੇ ਪਰਵੀਨ ਕੁਮਾਰ ਜੁਆਇੰਟ ਸੈਕਟਰੀ ਪੰਜਾਬ ਨੇ ਕਿਹਾ ਕਿ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸਰਕਾਰ ਦੇ ਕੋਲ ਅਪੀਲ ਕੀਤੀ ਗਈ ਸੀ ਪਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ।ਉਨ੍ਹਾਂ ਕਿਹਾ ਕਿ ਜਿਸ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਆਦਿ ਮੰਗਾਂ ਨੂੰ ਲੈ ਕੇ ਉਹ ਸਰਕਾਰ ਕੋਲ ਆਪਣੀਆਂ ਮੰਗਾਂ ਰੱਖ ਚੁੱਕੇ ਨੇ ਪਰ ਸਰਕਾਰ ਹਰ ਵਾਰ ਮੀਟਿੰਗ ਬੁਲਾ ਰਹਿੰਦੀ ਅਤੇ ਮੀਟਿੰਗ ਬੇਸਿੱਟਾ ਰਹਿੰਦੀ ਹੈ ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਭਰ ਦੇ ਵਿਚ ਸਰਕਾਰ ਦੇ ਖਿਲਾਫ਼ ਸਫ਼ਾਈ ਕਰਮਚਾਰੀਆਂ ਦਾ ਪ੍ਰਦਰਸ਼ਨ ਹੋਰ ਵੀ ਤੇਜ਼ ਹੋਵੇਗਾ ।