ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ - Civil Hospital
🎬 Watch Now: Feature Video

ਫਰੀਦਕੋਟ: ਸਿਵਲ ਹਸਪਤਾਲ (Civil Hospital) ਅਧੀਨ ਕੰਮ ਕਰਨ ਵਾਲੇ ਵੱਖ-ਵੱਖ ਨਸ਼ਾ ਛੁਡਾਓ ਕੇਂਦਰਾਂ (De-addiction centers) ਦੇ ਕੱਚੇ ਮੁਲਾਜਮਾਂ ਵੱਲੋਂ ਵੀ ਫਰੀਦਕੋਟ ਦੇ ਸਿਵਲ ਹਸਪਤਾਲ ਵਿਚ ਧਰਨਾਂ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੀਆ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਨਾਂ ਤਾਂ ਉਹਨਾਂ ਨੂੰ ਕੋਰੋਨਾ ਕਾਲ ਦੌਰਾਨ ਕੰਮ ਕਰਨ ਦਾ ਬਣਦਾ ਭੱਤਾ ਦਿੱਤਾ ਜਾ ਰਿਹਾ ਅਤੇ ਨਾ ਹੀ ਉਹਨਾਂ ਦੀਆ ਸੇਵਾਵਾਂ ਨੂੰ ਰੈਗੂਲਰ ਕੀਤਾ ਜਾ ਰਿਹਾ।ਉਨ੍ਹਾਂ ਨੇ ਕਿਹਾ ਹੈ ਜੇਕਰ ਮੰਗਾਂ ਪੂਰੀਆ ਨਾ ਹੋਈਆ ਤਾਂ ਸੰਘਰਸ਼ ਹੋਰ ਤੇਜ਼ ਕਰਾਂਗੇ।