ਕਿਸਾਨ,ਮਜ਼ਦੂਰ ਅਤੇ ਆਮ ਨਾਗਰਿਕ ਦੇ ਅਧਿਕਾਰਾਂ ਲਈ ਦੇ ਰਹੇ ਧਰਨਾ:ਔਜਲਾ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਜਿਥੇ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ, ਉਥੇ ਹੀ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਜੰਤਰ ਮੰਤਰ 'ਤੇ ਧਰਨਾ ਦੇ ਰਹੇ ਹਨ। ਕਾਂਗਰਸੀ ਲੀਡਰਾਂ ਦੇ ਇਸ ਧਰਨੇ ਨੂੰ ਦੋ ਸੌ ਦਿਨ ਪੂਰੇ ਹੋ ਚੁੱਕੇ ਹਨ। ਇਸ ਨੂੰ ਲੈਕੇ ਸੰਸਦ ਮੈਂਬਰ ਗੁਰਜੀਤ ਔਜਲਾ ਦਾ ਕਹਿਣਾ ਕਿ ਪਹਿਲਾਂ ਵੀ ਵਾਰ ਹੋਇਆ ਜਦੋਂ ਵਿਧਾਇਕ ਅਤੇ ਲੋਕ ਸਭਾ ਮੈਂਬਰ ਕੇਂਦਰ ਖਿਲਾਫ਼ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਲੱਗੀ ਹੋਈ ਹੈ। ਔਜਲਾ ਦਾ ਕਹਿਣਾ ਕਿ ਉਹ ਕਿਸਾਨ, ਮਜ਼ਦੂਰ ਅਤੇ ਆਮ ਨਾਗਰਿਕ ਦੇ ਅਧਿਕਾਰਾਂ ਲਈ ਧਰਨਾ ਦੇ ਰਹੇ ਹਨ।