ਆਪ ਦੇ ਵਿਧਾਇਕ ਅਮਨ ਅਰੋੜਾ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ - ਭਾਜਪਾ ਆਗੂ ਰਮਨ ਪੱਬੀ
🎬 Watch Now: Feature Video
ਜਲੰਧਰ ਦੇ ਪਟੇਲ ਚੌਂਕ 'ਚ ਭਾਜਪਾ ਵਰਕਰਾਂ ਤੇ ਆਗੂਆਂ ਵੱਲੌਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂ ਰਮਨ ਪੱਬੀ ਨੇ ਕਿਹਾ ਕਿ ਵਿਧਾਨ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਆਵਾਰਾ ਗਉਆਂ ਲਈ ਬੁੱਚੜਖਾਨੇ ਬਣਾਉਣ ਦੀ ਗੱਲ ਕੀਤੀ ਸੀ ਜਿਸ ਨਾਲ ਪੂਰੇ ਹਿੰਦੂ ਸਮਾਨ ਨੂੰ ਠੇਸ ਪਹੁੰਚੀ। ਆਪ ਦੇ ਵਿਧਾਇਕ ਅਮਨ ਅਰੋੜਾ ਦੀ ਭਾਜਪਾ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।