CAA ਦੇ ਵਿਰੋਧ ਵਿੱਚ ਸ਼ਹਿਰ ਵਿੱਚ ਕੱਢਿਆਂ ਗਿਆ ਰੋਸ ਮਾਰਚ - Protests march bathinda
🎬 Watch Now: Feature Video
ਪੂਰੇ ਭਾਰਤ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਨੂੰ ਬਠਿੰਡਾ ਵਿਖੇ ਵੀ CAA-NRC ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ। ਇਸ ਪ੍ਰਦਰਸ਼ਨ ਵਿੱਚ ਮੁਸਲਮਾਨ ਭਾਈਚਾਰੇ ਸਣੇ ਕਈ ਧਰਮਾਂ ਦੇ ਲੋਕਾਂ ਨੇ ਮਾਰਚ ਵਿੱਚ ਹਿਸਾ ਲਿਆ। ਰੋਸ ਮਾਰਚ ਹਾਜੀ ਰਤਨ ਦਰਗਾਹ ਤੋਂ ਸ਼ੁਰੂ ਹੋ ਕੇ ਬਠਿੰਡਾ ਦੇ ਮਿੰਨੀ ਸੈਕਟਰੀਏਟ ਕੋਲ ਪਹੁੰਚ ਕੇ ਖ਼ਤਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਤਹਿਸੀਲਦਾਰ ਦੇ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ।