ਸਿਵਲ ਹਸਪਤਾਲ ’ਚ ਲੈਵਲ-2 ਦੇ 20 ਬੈੱਡਾਂ ਦਾ ਕੀਤਾ ਗਿਆ ਪ੍ਰਬੰਧ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਅਨੰਦਪੁਰ ਸਾਹਿਬ ’ਚ ਵੈਕਸੀਨੇਸ਼ਨ ਸੈਂਟਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ’ਚ ਸ਼ਿਫਟ ਕੀਤਾ ਗਿਆ ਹੈ। ਇਸ ਸਬੰਧ ’ਚ ਡਾ. ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੇ ਜ਼ਿਲ੍ਹੇ ਦੇ ਹਸਪਤਾਲਾਂ ’ਚ ਕੋਰੋਨਾ ਮਰੀਜਾਂ ਲਈ ਲੈਵਲ-2 ਬੈੱਡ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਨਿਰਦੇਸ਼ ਦਿੱਤੇ ਸਨ। ਇਸਦੇ ਤਹਿਤ ਸਿਵਲ ਹਸਪਤਾਲ ਅਤੇ ਐਨਐਫਐਲ ਨੰਗਲ ’ਚ 20-20 ਬੈੱਡ ਲੈਵਲ-2 ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਲੱਛਣ ਦਿਖਦੇ ਹੀ ਸੈਪਲਿੰਗ ਅਤੇ ਟੈਸਟਿੰਗ ਕਰਵਾਉਣੀ ਬੇਹੱਦ ਜਰੂਰੀ ਹੈ।