ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਨੂੰ ਲੈਕੇ PRTC ਮੁਲਾਜ਼ਮਾਂ ਦਾ ਵੱਡਾ ਐਲਾਨ - ਪੱਕੇ ਕਰਨ ਦਾ ਵਾਅਦਾ
🎬 Watch Now: Feature Video
ਫਰੀਦਕੋਟ: ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਅਤੇ ਪਨਬੱਸ ਦੇ ਮੁਲਾਜ਼ਮਾਂ ਵਲੋਂ ਫਰੀਦਕੋਟ ਦੇ ਬੱਸ ਅੱਡੇ ਵਿਚ ਸਰਕਾਰੀ ਬੱਸਾਂ ਨੂੰ ਅਣਮਿੱਥੇ ਸਮੇਂ ਲਈ ਰੋਕ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਲੰਬੇ ਸਮੇਂ ਤੋਂ ਉਹ ਠੇਕਾ ਅਧਾਰ ‘ਤੇ ਕੰਮ ਕਰਦੇ ਆ ਰਹੇ ਹਨ ਅਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਆਪਣੀ ਸਰਕਾਰ ਬਣਨ ‘ਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਕਰੀਬ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਇਸ ਲਈ ਉਨ੍ਹਾਂ ਵਲੋਂ ਹੁਣ ਅਣਮਿੱਥੇ ਸਮੇਂ ਲਈ ਬੱਸਾਂ ਬੰਦ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ । ਪ੍ਰਦਰਨਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾਵੇਗਾ।