ਪਾਵਰਕੌਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ - ਪਾਵਰਕੌਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ
🎬 Watch Now: Feature Video
ਜਲੰਧਰ: ਲੰਮੇ ਸਮੇਂ ਪਾਵਰਕੌਮ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest against the state government over the demands) ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਅਜੇ ਤੱਕ ਨਹੀਂ ਨਿੱਕਲ ਸਕਿਆ ਹੈ। ਮੰਗਾਂ ਨੂੰ ਲੈ ਕੇ ਹੁਣ ਇੱਕ ਵਾਰ ਫੇਰ ਪਾਵਰਕੌਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ (Powercom employees protest against Punjab government) ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁਲਾਜ਼ਮਾਂ ਨੇ ਦੱਸਿਆ ਕਿ ਲਗਾਤਾਰ ਹੀ ਉਹ ਆਪਣੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਰਹੇ ਹਨ ਪਰ ਹਰ ਵਾਰ ਮੀਟਿੰਗ ਬੇਸਿੱਟਾ ਹੀ ਨਿੱਕਲਦੀ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮਜ਼ਬੂਰਨ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ (Protest against Punjab Government) ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੇ ਬੈਂਡ ਕਮਿਸ਼ਨ ਨੂੰ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ ਹੈ।