ਪਾਵਰਕਾਮ ਨੇ ਮੁਕੇਰੀਆਂ 'ਚ ਖੋਲ੍ਹੇ ਕੈਸ਼ ਕਾਊਂਟਰ - PSPCL to open all cash counter
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੰਜਾਬ ਰਾਜ ਬਿਜਲੀ ਬੋਰਡ ਮੁਕੇਰੀਆਂ ਵੱਲੋਂ ਵੀ ਵਿਭਾਗ ਦੇ ਦਫ਼ਤਰ 'ਚ ਲੋਕਾਂ ਕੋਲੋਂ ਨਕਦ ਬਿਜਲੀ ਦੇ ਬਿੱਲ ਲੈਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਰਵਿੰਦਰ ਭਗਤ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਜੋ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਵਿਭਾਗ ਵੱਲੋਂ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕੀਤੀ ਜਾ ਰਹੀ ਹੈ।