ਜਨਤਕ ਜਥੇਬੰਦੀਆਂ ਨੇ ਸਰਕਾਰ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ - ਜੰਮ ਕੇ ਨਾਅਰੇਬਾਜ਼ੀ ਕੀਤੀ

🎬 Watch Now: Feature Video

thumbnail

By

Published : Apr 1, 2021, 5:27 PM IST

ਪਟਿਆਲਾ ਵਿੱਚ ਰੁਜ਼ਗਾਰ ਮੰਗ ਰਹੇ ਈਟੀਟੀ ਬੇਰੁਜ਼ਗਾਰ ਟੀਚਰਾਂ ਦੁਆਰਾ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਉਨ੍ਹਾਂ ਤੇ ਲਾਠੀਚਾਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਫਿਲੌਰ ਵਿਖੇ ਜਨਤਕ ਜਥੇਬੰਦੀ ਨੇ ਸਰਕਾਰ ਦਾ ਪੁਤਲਾ ਸਾੜਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਅਧਿਆਪਕਾਂ ਨੂੰ ਬੇਰੁਜ਼ਗਾਰ ਕਰਨ ’ਤੇ ਤੁਲੀ ਹੋਈ ਹੈ। ਸਰਕਾਰ ਦੁਆਰਾ ਇਹ ਗੱਲ ਆਖੀ ਜਾਂਦੀ ਹੈ ਕਿ ਉਨ੍ਹਾਂ ਨੇ 16 ਲੱਖ ਲੋਕਾਂ ਨੂੰ ਨੌਕਰੀ ਦਿੱਤੀ ਹੈ ਪਰ ਇਸਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਅਧਿਆਪਕਾਂ ਉੱਤੇ ਮੁਕੱਦਮੇ ਦਰਜ ਕੀਤੇ ਹਨ ਉਨ੍ਹਾਂ ਨੂੰ ਵੀ ਰੱਦ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.