ਨਾਲੇ ਦੇ ਨਿਰਮਾਣ ਨੂੰ ਲੈ ਕੇ ਲੋਕਾਂ 'ਚ ਰੋਸ - ਨਾਲੇ ਦੇ ਨਿਰਮਾਣ ਨੂੰ ਲੈ ਕੇ ਲੋਕਾਂ 'ਚ ਰੋਸ
🎬 Watch Now: Feature Video
ਹੁਸ਼ਿਆਰਪੁਰ: ਟਾਂਡਾ ਦੇ ਨਲੋਈਆਂ ਚੌਕ ਨਜ਼ਦੀਕ ਜਿੱਥੇ ਸੜਕ ਦੇ ਨਿਰਮਾਣ ਨੂੰ ਲੈ ਕੇ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਦੋਂ ਕੁਝ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਸੜਕ ਦੇ ਦੋਹਾਂ ਪਾਸੇ ਨਾਲੇ ਦਾ ਨਿਰਮਾਣ ਵੀ ਕਰਵਾਇਆ ਜਾ ਰਿਹਾ ਹੈ ਪ੍ਰੰਤੂ ਸੜਕ ਦੇ ਇੱਕ ਪਾਸੇ ਲੋਕਾਂ ਦੀ ਨਿੱਜੀ ਪ੍ਰਾਪਰਟੀ ਅਤੇ ਦੁਕਾਨਾਂ ਅੱਗੇ ਨਾਲੇ ਦਾ ਨਿਰਮਾਣ ਪੂਰੀ ਤਰ੍ਹਾਂ ਗਲਤ ਹੈ। ਇਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਏਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਇਸ ਦਾ ਕੋਈ ਸਥਾਈ ਹੱਲ ਕੱਢਣ ਨਹੀਂ ਤਾਂ ਉਹ ਕੋਰਟ ਦਾ ਸਹਾਰਾ ਲੈਣਗੇ।