ਰੁੜਕਾ ਕਲਾਂ ਵਿਖੇ ਸੀਰੀ ਫ਼ਿਲਮ ਦੀ ਕੀਤੀ ਗਈ ਪਬਲਿਕ ਸਕ੍ਰੀਨਿੰਗ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਵਿਖੇ ਇਨਕਲਾਬੀ ਮੰਚ ਵੱਲੋਂ ਰੁੜਕਾ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੀ ਸ਼ਹੀਦੀ ਨੂੰ ਸਮਰਪਤ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਪੇਸ਼ ਕਰਦੀ ਫਿਲਮ ਸੀਰੀ ਦੀ ਸੰਗਤ ਸਕਰੀਨਿੰਗ ਕੀਤੀ ਗਈ। ਇਸ ਨੂੰ ਦੇਖਣ ਲਈ ਪਤਵੰਤੇ ਸੱਜਣਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਪਹੁੰਚੇ ਅਤੇ ਉਨ੍ਹਾਂ ਨੇ ਫਿਲਮ ਬਹੁਤ ਪਸੰਦ ਕੀਤੀ। ਇਸ ਮੌਕੇ ਫਿਲਮ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੇ ਕਲਾਕਾਰ ਸੁਰਿੰਦਰ ਸ਼ਰਮਾ, ਕਰਮਜੀਤ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ। ਜਗਵਿੰਦਰਪਾਲ ਸਿੰਘ ਨੇ ਸਾਰੇ ਕਲਾਕਾਰਾਂ ਦਾ ਰੁੜਕਾ ਕਲਾ ਵਿਖੇ ਪੂਰੇ ਨਗਰ ਨਿਵਾਸੀਆਂ ਵੱਲੋਂ ਧੰਨਵਾਦ ਕੀਤਾ। ਮੁੱਖ ਕਲਾਕਾਰ ਸੁਰਿੰਦਰ ਸ਼ਰਮਾ ਨੇ ਕਿਹਾ ਕਿ ਇਸ ਫਿਲਮ ਨੂੰ ਦਿਖਾਉਣ ਦਾ ਮੁੱਖ ਉਦੇਸ਼ ਇਹ ਹੈ ਕਿ ਜੋ ਹੁਣ ਇਸ ਵੇਲੇ ਕਿਸਾਨ ਸੰਘਰਸ਼ ਕਰ ਰਿਹਾ ਹੈ ਉਸ ਸੰਘਰਸ਼ ਨੂੰ ਲੋਕਾਂ ਤੱਕ ਦਿਖਾਇਆ ਜਾਵੇ।