ਪਨਬਸ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ - ਜਲੰਧਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-9777921-thumbnail-3x2-punjbus.jpg)
ਜਲੰਧਰ: ਪਨਬਸ ਰੋਡਵੇਜ਼ ਦੇ ਕਰਮਚਾਰੀਆਂ ਨੇ ਕਿਸਾਨਾਂ ਦੇ ਹੱਕ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਦੇ ਹੋਏ ਭਰਵੀਂ ਨਾਅਰੇਬਾਜ਼ੀ ਕੀਤੀ। ਰੋਡਵੇਜ਼ ਯੂਨੀਅਨ ਦੇ ਚੇਅਰਮੈਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਸਮਰਥਨ ਨਹੀਂ ਸਗੋਂ ਪਹਿਲੇ ਦਿਨ ਤੋਂ ਕਿਸਾਨੀ ਨਾਲ ਜੁੜੇ ਹੋਏ ਹਨ। ਇਹ ਸਿਰਫ਼ ਕਿਸਾਨਾਂ ਦੇ ਇਹ ਹੱਕਾਂ ਦੀ ਲੜਾਈ ਨਹੀਂ ਹੈ ਬਲਕਿ ਹਰ ਇੱਕ ਇਨਸਾਨ ਦੀ ਲੜਾਈ ਹੈ। ਉਨ੍ਹਾਂ ਕਿਹਾ ਅੱਠ ਤਰੀਕ ਨੂੰ ਜੋ ਬੰਦ ਦਾ ਐਲਾਨ ਹੈ ਉਸਦਾ ਵੀ ਉਹ ਸਮਰਥਨ ਕਰਦੇ ਹਨ।