ਪਨਬੱਸ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ - ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10967277-373-10967277-1615471521352.jpg)
ਅੰਮ੍ਰਿਤਸਰ: ਪਨਬੱਸ ਰੋਡਵੇਜ਼ ਕੰਟਰੈਕਟ ਵਰਕਰ ਯੂਨੀਅਨ ਅੰਮ੍ਰਿਤਸਰ-1 ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹੀਰਾ ਸਿੰਘ ਨੇ ਦੱਸਿਆ ਕਿ ਅੱਜ 12-13 ਸਾਲ ਹੋ ਗਏ ਹਨ ਸਾਨੂੰ ਧੱਕੇ ਖਾਂਦੀਆਂ ਨੂੰ ਪਰ ਕਿਸੇ ਵੀ ਸਰਕਾਰ ਨੇ ਸਾਡੀ ਬਾਂਹ ਨਹੀਂ ਫੜੀ। ਉਨ੍ਹਾਂ ਨੇ ਕਿਹਾ ਕਿ ਠੇਕਾ ਸੰਘਰਸ਼ ਮੋਰਚਾ ਪੰਜਾਬ ਨਾਮ ਦਾ ਐਕਟ ਪੰਜਾਬ ਦੀ ਬਾਦਲ ਸਰਕਾਰ ਕੋਲੋ ਬਣਵਾਇਆ ਸੀ, ਜਿਸ ਦੇ ਚਲਦੇ ਅਸੀਂ ਤਿੰਨ ਸਾਲ ਦੇ ਟਾਈਮ ਪੀਰੀਅਡ ਵਿੱਚ ਪੱਕੇ ਹੋਣਾ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਾ ਸਰਕਾਰ ਨੇ ਉਹ ਐਕਟ ਠੰਡੇ ਬਸਤੇ ਵਿੱਚ ਪਾ ਕੇ ਸਾਨੂੰ ਨਿਰਾਸ਼ ਕੀਤਾ ਹੈ।