ਜਸਟਿਸ ਰਣਜੀਤ ਸਿੰਘ ਦੀ ਪਟੀਸ਼ਨ ਨੂੰ ਹਾਈ ਕੋਰਟ ਨੇ ਕੀਤਾ ਰੱਦ - punjab and haryana high court
🎬 Watch Now: Feature Video
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪਾਈ ਪਟੀਸ਼ਨ ਰੱਦ ਕਰ ਦਿੱਤੀ ਸੀ। ਸੂਬਾ ਸਰਕਾਰ ਨੇ ਜਦੋਂ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਲਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਸੀ ਤਾਂ ਕਿ ਅਕਾਲੀਆਂ ਨੇ ਕਮਿਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਗੇਟ 'ਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਕਮਿਸ਼ਨ ਦੀ ਰਿਪੋਰਟ ਦੀਆਂ ਕਾਪੀਆਂ ਵੀ ਫ਼ਾੜ ਦਿੱਤੀਆਂ ਸਨ। ਸੁਖਬੀਰ ਸਿੰਘ ਬਾਦਲ ਨੇ ਅਤੇ ਬਿਕਰਮ ਸਿੰਘ ਮਜੀਠੀਆ ਨੇ ਇਹ ਬਿਆਨ ਵੀ ਦਿੱਤੇ ਸਨ ਕਿ ਜਸਟਿਸ ਰਣਜੀਤ ਸਿੰਘ ਨੇ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗਾਂ ਕਰਨ ਤੋਂ ਬਾਅਦ ਤਿਆਰ ਕੀਤੀ ਹੈ। ਇਸ ਬਿਆਨਬਾਜ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਜਸਟਿਸ ਰਣਜੀਤ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਅਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਹਾਈਕੋਰਟ ਵਿੱਚ ਰਿੱਟ ਦਾਇਰ ਕੀਤੀ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਵਕੀਲ ਪੁਨੀਤ ਬਾਲੀ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਪਟੀਸ਼ਨ ਪਾਈ ਗਈ ਸੀ ਕਿ ਮੇਰੀ ਇੱਜ਼ਤ ਅਤੇ ਕਮਿਸ਼ਨ ਬਾਰੇ ਮਾੜੀ ਸ਼ਬਦਾਵਲੀ ਵਰਤੀ ਗਈ ਹੈ।