ਸਕੂਲਾਂ ਦੀਆਂ ਫ਼ੀਸਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਦਿੱਤੀ ਰਾਏ - ਪੰਜਾਬ ਹਰਿਆਣਾ ਹਾਈ ਕੋਰਟ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀਆਂ 70 ਫ਼ੀਸਦੀ ਫੀਸਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੁਝ ਦਿਨ ਪਹਿਲਾਂ ਇੰਟਰੀ ਆਰਡਰ ਦਿੱਤੇ ਸੀ ਕਿ ਮਾਪਿਆਂ ਵੱਲੋਂ ਸਕੂਲਾਂ ਨੂੰ 70 ਫ਼ੀਸਦੀ ਫੀਸ ਦੇਣੀ ਹੋਵੇਗੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਇਸ ਆਦੇਸ਼ ਨੂੰ ਬਦਲਣ ਦੀ ਅਪੀਲ ਦਾਖ਼ਲ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਜ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਤੇ ਕੋਰਟ ਨੇ ਸਕੂਲਾਂ ਤੇ ਮਾਪਿਆਂ ਦੇ ਵਕੀਲਾਂ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਦੇ ਨਾਲ ਮੀਟਿੰਗ ਕਰਨ ਦੇ ਲਈ ਕਿਹਾ ਹੈ। ਕੋਰਟ ਨੇ ਕਿਹਾ ਕਿ ਸਾਰੀ ਪਾਰਟੀਆਂ ਆਪਸ 'ਚ ਮਿਲ ਕੇ ਇਸ ਦਾ ਹੱਲ ਕੱਢਣ।