ਸੁਮੇਧ ਸਿੰਘ ਸੈਣੀ ਦੀ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖਿਆ - Punjab and Haryana High Court
🎬 Watch Now: Feature Video
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਦਰਜ ਕੀਤੀ ਪਟੀਸ਼ਨ 'ਤੇ ਫ਼ੈਸਲਾ ਸੁੱਰਖਿਅਤ ਕਰ ਲਿਆ ਹੈ। ਦੱਸ ਦਈਏ ਕਿ ਸੁਮੇਧ ਸੈਣੀ ਵੱਲ਼ੋਂ ਸਤੰਬਰ 'ਚ ਇੱਕ ਪਟੀਸ਼ਨ ਦਰਜ ਕੀਤੀ ਗਈ ਸੀ।ਪਟੀਸ਼ਨ 'ਚ ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੀ ਸਰਵਿਸ ਦੌਰਾਨ ਦਰਜ ਕੀਤੇ ਕੇਸ ਦੀ ਕਾਰਵਾਈ ਤੋਂ 7 ਦਿਨ ਪਹਿਲਾਂ ਉਨ੍ਹਾਂ ਨੂੰ ਨੋਟਿਸ ਦਿੱਤਾ ਜਾਵੇ। ਇਸ ਪਟੀਸ਼ਨ 'ਤੇ ਪੰਜਾਬ ਸਰਕਾਰ ਵੱਲ਼ੋਂ ਸਵਾਲ ਚੁੱਕੇ ਗਏ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪਟੀਸ਼ਨ ਦੀ ਮਾਇੰਟੈਨਿਬਿਲਟੀ ਨਹੀਂ ਹੈ। ਅਦਾਲਤ ਵੱਲੋਂ ਫੈਸਲੇ ਨੂੰ ਸੁੱਰਖਿਅਤ ਰੱਖ ਲਿਆ ਗਿਆ ਹੈ ਤੇ ਜਲਦ ਹੀ ਫੈਸਲਾ ਆਉਣ ਦੀ ਸੰਭਾਵਨਾ ਹੈ।