ਪੰਜਾਬ ਐਂਡ ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰ ਐਸੋਸੀਏਸ਼ਨ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ - ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ

🎬 Watch Now: Feature Video

thumbnail

By

Published : Apr 6, 2021, 6:37 PM IST

ਪੰਜਾਬ ਐਂਡ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮਾਨਸਾ ਦੇ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਵੀ ਸਾੜੀਆਂ। ਇਸ ਮੌਕੇ ਇਸ ਮੌਕੇ ਪੰਜਾਬ ਐਂਡ ਯੂ ਟੀ ਮੁਲਾਜ਼ਮ ਦੇ ਜ਼ਿਲ੍ਹਾ ਆਗੂ ਜਸਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨੀ, ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕੀਤੀਆਂ ਹਨ। ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.