ਮੰਗਾਂ ਸਬੰਧੀ ਪੰਜਾਬ ਤੇ ਯੂ.ਟੀ.ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭੁੱਖ ਹੜਤਾਲ ਆਰੰਭੀ - punjab and ut employee
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8854191-thumbnail-3x2-jal-hunger-st.jpg)
ਜਲੰਧਰ: ਪੰਜਾਬ ਤੇ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਡੀਸੀ ਦਫ਼ਤਰ ਅੱਗੇ ਪੁੱਡਾ ਗਰਾਊਂਡ ਵਿੱਚ ਜ਼ੋਰਦਾਰ ਨਾਹਰੇਬਾਜ਼ੀ ਕਰਦੇ ਹੋਏ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਪਹਿਲੇ ਦਿਨ 13 ਸਾਥੀ ਭੁੱਖ ਹੜਤਾਲ 'ਤੇ ਬੈਠੇ। ਸੂਬਾ ਆਗੂ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਮੁਲਾਜ਼ਮ ਲਗਾਤਾਰ ਸੰਘਰਸ਼ ਕਰ ਰਹੇ ਹਨ, ਪਰੰਤੂ ਸਰਕਾਰ ਚੋਣ ਵਾਅਦੇ ਪੂਰੇ ਨਹੀਂ ਕਰ ਰਹੀ, ਜਿਸ ਵੱਜੋਂ 16 ਤੋਂ 30 ਸਤੰਬਰ ਤੱਕ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਬੁਲਾਰੇ ਗਣੇਸ਼ ਭਗਤ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਅਜੇ ਵੀ ਮੁਲਾਜ਼ਮ ਮੰਗਾਂ ਦੇ ਨਿਪਟਾਰੇ ਲਈ ਸਹੀ ਸੋਚ ਲੈ ਗੰਭੀਰਤਾ ਨਾਲ ਨਾ ਤੁਰੀ ਤਾਂ 19 ਅਕਤੂਬਰ ਤੋਂ ਸਮੁੱਚੇ ਪੰਜਾਬ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।