ਮਾਨਸਾ 'ਚ ਪੰਜਾਬ ਤੇ ਯੂ.ਟੀ. ਮੁਲਾਜ਼ਮਾਂ ਦੀ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ
🎬 Watch Now: Feature Video
ਮਾਨਸਾ: ਡੀ.ਸੀ. ਦਫ਼ਤਰ ਦੇ ਬਾਹਰ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸਨਰਜ਼ ਸਾਂਝਾ ਫ਼ਰੰਟ ਵੱਲੋਂ ਦੂਜੇ ਦਿਨ ਵੀ ਕਨਵੀਨਰ ਰਾਜ ਕੁਮਾਰ ਰੰਗਾਂ ਦੀ ਪ੍ਰਧਾਨਗੀ ਹੇਠ ਭੁੱਖ ਹੜਤਾਲ ਜਾਰੀ ਰੱਖੀ ਗਈ। ਆਗੂਆਂ ਅਮਨਿੰਦਰ ਸਿੰਘ ਸੀਪੀਐੱਫ ਕਰਮਚਾਰੀ, ਜਸਵੰਤ ਮੋਜੋ ਡੀਸੀ ਦਫ਼ਤਰ ਪ੍ਰਧਾਨ ਅਤੇ ਜਗਦੀਸ਼ ਰਾਏ ਪੈਨਸ਼ਨ ਐਸੋ. ਜਰਨਲ ਸਕੱਤਰ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਕੱਚੇ ਕਾਮੇ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ.ਏ ਦੀਆਂ ਕਿਸ਼ਤਾਂ ਆਦਿ ਨੂੰ ਲਾਗੂ ਨਹੀਂ ਕੀਤੇ ਜਾ ਰਹੇ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ 'ਤੇ ਕੈਂਚੀ ਫੇਰਨ ਦੀ ਤਿਆਰੀ ਖਿੱਚ ਲਈ ਹੈ, ਜਿਸ ਕਰਕੇ ਮੁਲਾਜ਼ਮਾਂ ਅੰਦਰ ਭਾਰੀ ਗੁੱਸਾ ਤੇ ਬੇਚੈਨੀ ਪਾਈ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।