ਪੰਜਾਬ ਸਰਕਾਰ ਖਿਲਾਫ ਪੰਜਾਬ ਅਤੇ ਯੂਟੀ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

🎬 Watch Now: Feature Video

thumbnail
31 ਮਾਰਚ ਤੱਕ ਪੇਅ ਕਮਿਸ਼ਨ ਦੀਆਂ ਕਿਸ਼ਤਾਂ ਜਾਰੀ ਹੋਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸਦੇ ਚੱਲਦੇ ਪੰਜਾਬ ਅਤੇ ਯੂਟੀ ਦੇ ਮੁਲਾਜ਼ਮ ਪੈਨਸ਼ਨਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਸੀਐੱਮ ਅਤੇ ਵਿੱਤ ਮੰਤਰੀ ਦਾ ਮਿੰਨੀ ਸੈਕਟ੍ਰੀਏਟ ਅੱਗੇ ਪੁਤਲਾ ਫੂਕਿਆ। ਇਸ ਮੌਕੇ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ ਅਤੇ ਨਾ ਹੀ ਪੇਅ ਕਮਿਸ਼ਨ ਨੂੰ ਲਾਗੂ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.