ਤਰਨਤਾਰਨ ਤੋਂ ਕਾਂਗਰਸ ਨੂੰ ਵੱਡਾ ਝਟਕਾ, 22 ਕਾਂਗਰਸੀ ਪਰਿਵਾਰ ਅਕਾਲੀ ਦਲ ’ਚ ਸ਼ਾਮਲ - ਪੰਜਾਬ ਵਿੱਚ ਵੋਟਾਂ
🎬 Watch Now: Feature Video
ਤਰਨਤਾਰਨ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕੱਟੜ ਕਾਂਗਰਸੀ 22 ਪਰਿਵਾਰ ਨੇ ਪਾਰਟੀ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਇੰਨ੍ਹਾਂ ਸ਼ਾਮਿਲ ਹੋਣ ਵਾਲੇ ਲੋਕਾਂ ਵਿੱਚ ਸੇਵਾ ਮੁਕਤ ਸਬ ਇੰਸਪੈਕਟ ਸੁੱਚਾ ਸਿੰਘ, ਮੌਜੂਦਾ ਕਾਂਗਰਸੀ ਸਰੰਪਚ ਸਮੇਤ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਓਧਰ ਦੂਜੇ ਪਾਸੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੀ ਕਾਂਗਰਸੀ ਪਰਿਵਾਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।