ਅਵਿਨਾਸ਼ ਰਾਏ ਖੰਨਾ ਨੇ ਸਿੱਧੂ ਤੇ ਭਗਵੰਤ ਮਾਨ ’ਤੇ ਸਾਧੇ ਨਿਸ਼ਾਨੇ - Avinash Rai Khanna targets Navjot Sidhu and Bhagwant Mann
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ। ਭਾਜਪਾ ਨੇ ਪੰਜਾਬ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਜਨਾਲਾ ਵਿਖੇ ਭਾਜਪਾ ਵੱਲੋਂ ਚੋਣ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਸਮੇਤ ਹੋਰ ਵੀ ਲੀਡਰ ਪਹੁੰਚੇ। ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਾਂਗਰਸ ਸਰਕਾਰ ਖਿਲਾਫ਼ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪ੍ਰਧਾਨ ਨਵਜੋਤ ਸਿੱਧੂ ਆਪਣੇ ਸੀਐਮ ਦੀ ਇੱਜ਼ਤ ਨਹੀਂ ਕਰਦਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜਾ ਪ੍ਰਧਾਨ ਆਪਣੇ ਸੀਐਮ ਦੀ ਇੱਜ਼ਤ ਨਹੀਂ ਕਰ ਸਕਦਾ ਉਹ ਪੰਜਾਬ ਦੇ ਲੋਕਾਂ ਦੀ ਇੱਜ਼ਤ ਨਹੀਂ ਕਰ ਸਕਦਾ। ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਦੀ ਕੋਈ ਵਿਚਾਰਧਾਰਾ ਨਹੀਂ ਹੈ ਜਿਸ ਕਰਕੇ ਕਾਂਗਰਸ ਦਾ ਦੇਸ਼ ਵਿੱਚੋਂ ਸਫਾਇਆ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਭਗਵੰਤ ਮਾਨ ਦੇ ਸੀਐਮ ਚਿਹਰੇ ਨੂੰ ਲੈਕੇ ਸਵਾਲ ਚੁੱਕੇ ਹਨ।