ਪੰਜਾਬ ਭਾਜਪਾ ਦੇ ਮਨਪ੍ਰੀਤ ਬਾਦਲ ’ਤੇ ਵੱਡੇ ਸਵਾਲ - ਪੰਜਾਬ ਵਿੱਚ ਵੋਟਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14382490-87-14382490-1644074398141.jpg)
ਬਠਿੰਡਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਿਆਸਤ ਭਖ ਚੁੱਕੀ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਬਠਿੰਡਾ ਤੋਂ ਕਾਂਗਰਸ ਉਮੀਦਵਾਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਭਾਜਪਾ ਦੇ ਸਪੋਕਸਪਰਸਨ ਸ਼ੋਕ ਭਾਰਤੀ ਨੇ ਕਿਹਾ ਕਿ ਬਠਿੰਡਾ ਦੇ ਲੋਕਲ ਮੈਨੀਫੈਸਟੋ ਵਿੱਚੋਂ ਮਨਪ੍ਰੀਤ ਬਾਦਲ ਦੱਸਣ ਕਿਹੜੇ ਦੋ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਵੱਲੋਂ ਪਹਿਲ ਦੇ ਆਧਾਰ ’ਤੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚਲਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਆਬਾਦੀ ਵਿਚ ਬਣੇ ਕਚਰਾ ਪਲਾਂਟ ਨੂੰ ਸ਼ਹਿਰ ਤੋਂ ਤਬਦੀਲ ਕਰਨ ਦਾ ਵੀ ਵਾਅਦਾ ਕੀਤਾ ਸੀ ਪਰ ਦੋਵੇਂ ਵਾਅਦੇ ਪੂਰੇ ਨਹੀਂ ਕੀਤੇ। ਇਸ ਤੋਂ ਇਲਾਵਾ ਪੁੱਡਾ ਅਧੀਨ ਕੱਟੀਆਂ ਗਈਆਂ ਕਲੋਨੀਆਂ ਵਿੱਚ ਲੋਕ ਹਾਲੇ ਵੀ ਇਨਹਾਂਸਮੈਂਟ ਤੋਂ ਪਰੇਸ਼ਾਨ ਹਨ।