ਕੈਪਟਨ ਦਾ ਚੰਨੀ-ਸਿੱਧੂ ’ਤੇ ਵੱਡਾ ਹਮਲਾ, ਦੋਵਾਂ ਨੂੰ ਪੰਜਾਬ ਲਈ ਦੱਸਿਆ ਮਾੜੇ - Punjab Assembly Elections 2022
🎬 Watch Now: Feature Video
ਪਟਿਆਲਾ: ਪੰਜਾਬ ਚੋਣਾਂ ਨੂੰ ਲੈਕੇ ਸਿਆਸਤ ਭਖ ਚੁੱਕੀ ਹੈ। ਪੰਜਾਬ ਲੋਕ ਕਾਂਗਰਸ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ। ਇਸ ਦੌਰਾਨ ਕੈਪਟਨ ਨੇ ਸਿੱਧੂ ਤੇ ਚੰਨੀ ਨੂੰ ਪੰਜਾਬ ਲਈ ਮਾੜੇ ਇਨਸਾਨ ਦੱਸਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਜੰਮਕੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਪਣੀ ਦਿੱਲੀ ਸਰਕਾਰ ਵਿੱਚ ਇੱਕ ਵੀ ਮਹਿਲਾ ਨੂੰ ਵਿਧਾਇਕ ਨਹੀਂ ਬਣਾਇਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪੈਸੇ ਦੇਣ ਦੀ ਬਜਾਇ ਦਿੱਲੀ ਵਿੱਚ ਲੋਕਾਂ ਨੂੰ ਪੈਸੇ ਦੇਣ। ਇਸ ਮੌਕੇ ਜਦੋਂ ਕੈਪਟਨ ਅਮਰਿੰਦਰ ਸਿੰਘ ਇਹ ਪੁੱਛਿਆ ਗਿਆ ਕਿ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਤੇ ਕਾਂਗਰਸ ਸਾਂਸਦ ਪ੍ਰਨੀਤ ਕੌਰ ਉਨ੍ਹਾਂ ਦਾ ਸਾਥ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਇਹ ਸਵਾਲ ਤੁਸੀਂ ਪ੍ਰਨੀਤ ਕੌਰ ਨੂੰ ਪੁੱਛੋ।