ਕਾਂਗਰਸ ਨੇ ਟਿਕਟ ਦੇ ਕੇ ਆਮ ਲੋਕਾਂ ਨੂੰ ਉੱਪਰ ਉਠਾਉਣ ਦਾ ਕੰਮ ਕੀਤਾ-ਅਮਨਪ੍ਰੀਤ ਲਾਲੀ - Congress announces Amanpreet Lali as candidate from Garhshankar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14198454-65-14198454-1642296920261.jpg)
ਹੁਸ਼ਿਆਰਪੁਰ: ਸੂਬੇ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਲਈ ਕਾਂਗਰਸ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸ਼ਟ ਜਾਰੀ ਕਰ ਦਿੱਤੀ ਗਈ ਹੈ। ਜਾਰੀ ਇਸ ਪਹਿਲੀ ਲਿਸਟ ਵਿੱਚ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਵੱਲੋਂ ਅਮਨਪ੍ਰੀਤ ਸਿੰਘ ਲਾਲੀ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਟਿਕਟ ਮਿਲਣ ’ਤੇ ਅਮਨਪ੍ਰੀਤ ਸਿੰਘ ਲਾਲੀ ਦੀ ਰਿਹਾਇਸ਼ ’ਤੇ ਵਧਾਈ ਦੇਣ ਲਈ ਕਾਂਗਰਸ ਵਰਕਰ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨਪ੍ਰੀਤ ਨੇ ਕਾਂਗਰਸ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਾਂਗਰਸ ਦੀ ਸੀਟ ਜਿੱਤਕੇ ਪਾਰਟੀ ਦੀ ਝੋਲੀ ਵਿੱਚ ਪਾਉਣ ਦਾ ਦਾਅਵਾ ਕੀਤਾ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣਨ ਦੀ ਗੱਲ ਕਹੀ।