ਕਾਕਾ ਰਣਦੀਪ ਨੇ ਅਮਲੋਹ ਤੋਂ ਦਾਖਲ ਕੀਤੇ ਨਾਮਜ਼ਦਗੀ ਕਾਗਜ਼ - ਹਲਕਾ ਅਮਲੋਹ ਤੋਂ ਕਾਂਗਰਸੀ ਉਮੀਦਵਾਰ ਕਾਕਾ ਰਣਦੀਪ ਸਿੰਘ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ 2022 ਵਿਧਾਨਸਭਾ ਚੋਣਾਂ (Punjab Assembly Elections 2022) ਨੂੰ ਵੇਖਦੇ ਹੋਏ ਪੰਜਾਬ ਵਿੱਚ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰਾਂ ਦੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਸ ਦੇ ਅਨੁਸਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਹਲਕਾ ਅਮਲੋਹ ਤੋਂ ਕਾਂਗਰਸੀ ਉਮੀਦਵਾਰ ਅਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਵੱਲੋਂ ਅਮਲੋਹ ਐਸਡੀਐਮ ਦੇ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਕਾਕਾ ਰਣਦੀਪ ਦੇ ਕਵਰਿੰਗ ਉਮੀਦਵਾਰ ਦੇ ਤੌਰ ’ਤੇ ਉਨ੍ਹਾਂ ਦੀ ਪਤਨੀ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਉਪਰੰਤ ਕਾਕਾ ਰਣਦੀਪ ਨੇ ਕਿਹਾ ਕਿ ਪਾਰਟੀ ਨੇ ਤੀਜੀ ਵਾਰ ਉਨ੍ਹਾਂ ਨੂੰ ਟਿਕਟ ਦੇਕੇ ਹਲਕਾ ਅਮਲੋਹ ਵਿੱਚ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਲੋਕਾਂ ਦਾ ਸਹਿਯੋਗ ਮਿਲੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਹਲਕੇ ਵਿੱਚ ਜੋ ਉਨ੍ਹਾਂ ਵੱਲੋਂ ਵਿਕਾਸ ਕੀਤਾ ਗਿਆ ਹੈ ਉਸਨੂੰ ਵੇਖਦੇ ਹੋਏ ਉਨ੍ਹਾਂ ਨੂੰ ਵੋਟਾਂ ਪਾਉਣਗੇ। ਉਥੇ ਹੀ ਬੀਤੇ ਦਿਨ ਉਨ੍ਹਾਂ ਦੀ ਚੋਣ ਸਭਾ ਦੌਰਾਨ ਹੋਏ ਹੰਗਾਮੇ ਨੂੰ ਕਾਕਾ ਰਣਦੀਪ ਸਿੰਘ ਨੇ ਉਸਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ।