ਨਵਜੋਤ ਸਿੱਧੂ ਦੇ ਪੰਜਾਬ ਮਾਡਲ ’ਤੇ ਵੇਖੋ ਕੀ ਬੋਲੇ ਮਾਲਵਿਕਾ ਸੂਦ ? - ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ
🎬 Watch Now: Feature Video

ਮੋਗਾ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਮੋਗਾ ਤੋਂ ਕਾਂਗਰਸ ਉਮੀਦਵਾਰ ਮਾਲਵਿਕਾ ਸੂਦ ਨੇ ਸਿਆਸੀ ਸਰਗਰਮੀਆਂ ਵਧਾ ਦਿੱਤੀਆਂ ਹਨ। ਚੋਣਾਂ ਦੇ ਚੱਲਦੇ ਹੀ ਮਾਲਵਿਕਾ ਸੂਦ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਹੈ ਕਿ ਲੜਕੀਆਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਪਹਿਲਾਂ ਦੀ ਤਰ੍ਹਾਂ ਇਹ ਨਾ ਸਮਝਿਆ ਜਾਵੇ ਕਿ ਉਹ ਘਰ ਵਿੱਚ ਹੀ ਕੰਮ ਕਰਨਗੀਆਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਿੱਚ ਰਹਿ ਕੇ ਲੋਕਾਂ ਨਾਲ ਰਾਬਤਾ ਕਰਨਗੇ ਅਤੇ ਡਿਜੀਟਲ ਮਾਧਿਅਮ ਦੀ ਵੀ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੰਡਸਰਟੀ ਲਿਆਂਦੀ ਜਾਵੇਗੀ ਜਿਸ ਵਿੱਚ ਲੜਕੀਆਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਭਰਾ ਸੋਨੂੰ ਸੂਦ ਇਸ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗਾ। ਇਸ ਦੌਰਾਨ ਉਨ੍ਹਾਂ ਨਵਜੋਤ ਸਿੱਧੂ ਦੇ ਪੰਜਾਬ ਮਾਡਲ ਬਾਰੇ ਕਿਹਾ ਕਿ ਜਦੋਂ ਉਹ ਮਾਡਲ ਦੇਖਣਗੇ ਉਦੋਂ ਹੀ ਪਤਾ ਲੱਗੇਗਾ ਕਿ ਕਿਸ ਤਰ੍ਹਾਂ ਦਾ ਹੈ।