ਧੂਰੀ ਪਹੁੰਚੇ ਸਖਬੀਰ ਬਾਦਲ ਨੇ ਰਗੜੇ ਭਗਵੰਤ ਮਾਨ ਤੇ ਕੇਜਰੀਵਾਲ ! - Sakhbir Badal targeted Bhagwant Mann and Arvind Kejriwal

🎬 Watch Now: Feature Video

thumbnail

By

Published : Jan 23, 2022, 7:04 PM IST

ਸੰਗਰੂਰ: ਪੰਜਾਬ ਵਿਧਾਨਸਭਾ ਚੋਣਾਂ (Punjab Assembly Elections) ਨੂੰ ਲੈਕੇ ਸਿਆਸੀ ਪਾਰਟੀਆਂ ਵੱਲੋਂ ਆਪਣੇ ਪੱਧਰ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਧੂਰੀ ਵਿਧਾਨਸਭਾ ਹਲਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਪਾਰਟੀ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਪ ਦੇ ਸੀਐਮ ਚਿਹਰਾ ਤੇ ਧੂਰੀ ਤੋਂ ਚੋਣ ਲੜ ਰਹੇ ਭਗਵੰਤ ਮਾਨ ਖਿਲਾਫ਼ ਜੰਮਕੇ ਭੜਾਸ ਕੱਢੀ। ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨੇ ਜਾਣ ਨੂੰ ਲੈਕੇ ਉਨ੍ਹਾਂ ਕਈ ਸਵਾਲ ਖੜ੍ਹੇ ਕੀਤੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਕਾਸ਼ ਚੰਦ ਗਰਗ ਧੂਰੀ ਹਲਕੇ ਤੋਂ ਅਕਾਲੀ ਦਲ ਦੇ ਚੰਗੇ ਉਮੀਦਵਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਆਉਣ ਤੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਵੀ ਥਾਂ ਦਿੱਤੀ ਜਾਵੇਗੀ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.