ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਦੌਰਾਨ ਧੱਕੇਸ਼ਾਹੀ ਨੂੰ ਲੈ ਕੇ ਦਿੱਤਾ ਧਰਨਾ
🎬 Watch Now: Feature Video
ਪਠਾਨਕੋਟ: ਨਗਰ ਨਿਗਮ ਪਠਾਨਕੋਟ ਦੀਆਂ ਚੋਣਾਂ ਅਮਨੋ ਅਮਾਨ ਨਾਲ ਮੁਕੰਮਲ ਹੋਣ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ 'ਤੇ ਕਈ ਸਵਾਲ ਖੜ੍ਹੇ ਕਰਦਿਆਂ ਆਪਣੇ ਵਰਕਰਾਂ ਦੇ ਧਰਨੇ 'ਤੇ ਬੈਠ ਗਏ ਅਤੇ ਪੁਲਿਸ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 25 ਵਿੱਚ ਕੁੱਝ ਲੋਕਾਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਦੀ ਗੱਲ ਵੀ ਕਹਿੰਦਿਆਂ ਉਨ੍ਹਾਂ ਲੋਕਾਂ 'ਤੇ ਮਾਮਲਾ ਦਰਜ ਕਰਨ ਦੀ ਗੁਹਾਰ ਲਗਾਈ।