ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੁੱਧਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਤੋਂ ਸ਼ੁਭਕਾਮਨਾ ਲੈਣ ਲਈ ਪਹੁੰਚੇ। ਪੰਜਾਬ ਦੇ ਮੁੱਖ ਮੰਤਰੀ ਆਪਣੇ ਨਾਲ ਮਠਿਆਈ ਲੈ ਕੇ ਗਏ ਸਨ। ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ। ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਨੂੰ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਉਹ ਮਿਲ ਕੇ ਖੇਤਰ ਦੇ ਸਰਵਪੱਖੀ ਵਿਕਾਸ ਲਈ ਇੱਕ ਦੂਜੇ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਆਪਸੀ ਪਿਆਰ, ਸਦਭਾਵਨਾ ਅਤੇ ਸਹਿਯੋਗ ਦੀ ਭਾਵਨਾ ਨਾਲ ਮਿਲ ਕੇ ਕੰਮ ਕਰਕੇ ਤਰੱਕੀ ਦੇ ਰਾਹ ਨੂੰ ਸੁਖਾਵਾਂ ਬਣਾਵਾਂਗੇ।