ਪੰਜਾਬ ਦੇ ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਣਿਆ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਾਲ - ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ
🎬 Watch Now: Feature Video
ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਵੱਖ-ਵੱਖ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬੀਮਾਰੀਆਂ ਤੋਂ ਬੱਚਣ ਲਈ ਸਖ਼ਤ ਕਦਮ ਚੁੱਕਣ ਦੀ ਹਦਾਇਤ ਦਿੱਤੀ ਹੈ। ਇਸ ਵੀਡੀਓ ਕਾਨਫਰੰਸ ਵਿੱਚ ਜਲੰਧਰ, ਕਪੂਰਥਲਾ, ਫ਼ਿਰੋਜ਼ਪੁਰ, ਫਾਜ਼ਿਲਕਾ, ਮੋਗਾ, ਲੁਧਿਆਣਾ, ਰੋਪੜ ਦੇ ਡਿਪਟੀ ਕਮਿਸ਼ਨਰਾਂ ਨੇ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ ਦੱਸਿਆ। ਉਨ੍ਹਾਂ ਵੱਲੋਂ ਆਪਣੇ ਜ਼ਿਲ੍ਹੇ ਵਿੱਚ ਜ਼ਰੂਰੀ ਚੀਜਾਂ ਦੀ ਸੂਚੀ ਦਿੱਤੀ ਗਈ ਤੇ ਫੰਡ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਸਥਿਤੀ ਕੰਟਰੋਲ ਵਿੱਚ ਹੈ।