ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਕੀਤਾ ਮੁਆਵਜ਼ੇ ਦਾ ਐਲਾਨ
🎬 Watch Now: Feature Video
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ ਵੀ ਕੀਤਾ। ਬੀਤੇ ਦਿਨੀ ਵਿੱਚ ਪਏ ਭਾਰੀ ਮੀਂਹ ਦੇ ਕਾਰਨ ਘੱਗਰ ਨਹਿਰ 'ਚ ਪਾਣੀ ਵੱਧਣ ਕਾਰਨ ਨਹਿਰ ਦਾ ਬੰਨ੍ਹ ਟੁੱਟ ਗਿਆ ਸੀ ਅਤੇ ਇਲਾਕੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਸਨ। ਇਸ ਕਾਰਨ ਲੱਗਭਗ 50 ਹਜ਼ਾਰ ਏਕੜ ਫ਼ਸਲ ਤਬਾਹ ਹੋ ਗਈ ਅਤੇ ਤਕਰੀਬਨ 30 ਦੇ ਕਰੀਬ ਘਰ ਤਬਾਹ ਗਏ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸਦੇ ਚਲਦੇ ਮੰਗਲਵਾਰ ਨੂੰ ਮੁੱਖ ਮੰਤਰੀ ਨੇ ਇਨ੍ਹਾਂ ਇਲਾਕਿਆਂ ਦਾ ਹਵਾਈ ਦੌਰਾ ਕੀਤਾ। ਦੌਰੇ ਤੋਂ ਬਾਅਦ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਤਬਾਹ ਹੋਈ ਫ਼ਸਲ ਦੀ ਗਿਰਦਾਵਰੀ ਕਰਵਾਕੇ ਜਲਦੀ ਮੁਆਵਜ਼ੇ ਦੇ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ 34 ਦਿਨਾਂ ਵਿੱਚ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਮੁਸ਼ਕਿਲ ਦਾ ਸਥਾਈ ਹੱਲ ਕੱਢਿਆ ਜਾਵੇਗਾ।