ਆਦਰਸ਼ ਮੁੱਖ ਮੰਤਰੀ 2019 ਦਾ ਖ਼ਿਤਾਬ ਜਿੱਤਣ 'ਤੇ ਕੈਪਟਨ ਨੂੰ ਗਿਫ਼ਟ ਵਿੱਚ ਮਿਲਿਆ ਗੰਨਾ - ਆਦਰਸ਼ ਮੁੱਖ ਮੰਤਰੀ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨਾ ਹੈ, ਜਿਸ ਨੂੰ ਲੈ ਕੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਧਰਨੇ ਤੇ ਵੀ ਬੈਠੇ ਹਨ, ਪਰ ਸਰਕਾਰ ਵੱਲੋਂ ਅਜੇ ਵੀ ਉਨ੍ਹਾਂ ਨੂੰ ਦਿਲਾਸਾ ਹੀ ਦਿੱਤਾ ਜਾ ਰਿਹਾ ਹੈ। ਇਸੇ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਣ ਦੇ ਲਈ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਨੇ ਵਿਧਾਨ ਸਭਾ ਵਿੱਚ ਇੱਕ ਵਖਰਾ ਕਾਰਨਾਮਾ ਕੀਤਾ ਹੈ। ਵਿਧਾਇਕ ਵਿਧਾਨ ਸਭਾ ਵਿੱਚ ਗੰਨਾ ਲੈ ਕੇ ਪਹੁੰਚਿਆ। ਪਵਨ ਟੀਨੂੰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ 2019 ਦੇ ਪੁਰਸਕਾਰ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ, 'ਮੈਂ ਮੁੱਖ ਮੰਤਰੀ ਨੂੰ ਇਸ ਪੁਰਸਕਾਰ ਲਈ ਗੰਨਾ ਗਿਫ਼ਟ ਕਰਨ ਲਈ ਆਇਆ ਹਾਂ।' ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਖਿਤਾਬ ਤਾਂ ਜਿੱਤ ਲਿਆ ਗਿਆ ਪਰ ਕਿਸਾਨਾਂ ਦਾ ਕਰੀਬ 400 ਕਰੋੜ ਰੁਪਏ ਦਾ ਬਕਾਇਆ ਅਜੇ ਤੱਕ ਵੀ ਨਹੀਂ ਦਿੱਤਾ ਗਿਆ। ਇਸ ਦੌਰਾਨ ਜਦੋਂ ਪਵਨ ਟੀਨੂੰ ਵੱਲੋਂ ਗੰਨੇ ਅੰਦਰ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਦੀ ਪੁਲਿਸ ਦੇ ਨਾਲ ਹੱਥੋਪਾਈ ਹੋ ਗਈ।