ਪੰਜਾਬ ਕਾਂਗਰਸ ਘਮਸਾਣ, ਮੁੱਖ ਮੰਤਰੀ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ - ਡੀਜੀਪੀ
🎬 Watch Now: Feature Video
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੰਚ ਡਿਪਲੋਮੈਸੀ ਦੌਰਾਨ ਉਨ੍ਹਾਂ ਦੇ ਨਾਲ ਕਈ ਅਧਿਕਾਰੀ ਅਤੇ ਮੰਤਰੀ ਵੀ ਮੌਜੂਦ ਹਨ। ਮੀਟਿੰਗ ਵਿੱਚ ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਵੀ ਮੌਜੂਦ। ਇਸ ਦੇ ਨਾਲ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਮੌਜੂਦ। ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਰਾਜ ਭਵਨ ਰੈਸਟ ਹਾਊਸ ਪਹੁੰਚੇ। ਰਾਜ ਟਰਾਂਸਪੋਰਟ ਕਮਿਸ਼ਨਰ ਵੀ ਰਾਜਭਵਨ ਰੈਸਟ ਹਾਊਸ ਪਹੁੰਚੇ। ਇਸ ਤੋਂ ਪਹਿਲਾਂ ਪੰਜਾਬ ਦੇ ਵਧੀਕ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਮੀਟਿੰਗ ਵਿੱਚ ਸ਼ਾਮਲ ਹੋਏ ਸਨ ਪਰ ਉਸ ਤੋਂ ਬਾਅਦ ਚਲੇ ਗਏ। ਮੁੱਖ ਮੰਤਰੀ ਦੀ ਮੀਟਿੰਗ ਵਿੱਚ ਪਰਗਟ ਸਿੰਘ, ਕੈਬਨਿਟ ਮੰਤਰੀ ਗੁਰਕੀਰਤ ਕੋਟਲੀ ਵੀ ਮੌਜੂਦ।