ਪੰਜਾਬ ਕਾਂਗਰਸ ਕਿਸਾਨਾਂ ਨੂੰ ਕਰ ਰਹੀ ਗੁੰਮਰਾਹ: ਐਨਕੇ ਸ਼ਰਮਾ - ਆਰਡੀਨੈਂਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7698601-thumbnail-3x2-asr.jpg)
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਏ ਗਏ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ. ਕੇ. ਸ਼ਰਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਐਨਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਬਾਰੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ 'ਚ ਕਿਸਾਨਾਂ ਲਈ ਕੁਝ ਵੀ ਮਾੜਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ 2017 'ਚ ਇਹ ਹੀ ਆਰਡੀਨੈਂਸ ਕਾਂਗਰਸ ਨੇ ਲਿਆਂਦਾ ਸੀ। ਉਨ੍ਹਾਂ ਕਿਹਾ ਕਿ ਆਰਡੀਨੈਂਸ ਨਾਲ ਕਿਸਾਨਾਂ ਨੂੰ ਇੱਕ ਵੱਡੀ ਮਾਰਕਿਟ ਉਪਲੱਬਧ ਹੋਵੇਗੀ। ਜਿੱਥੇ ਉਹ ਆਪਣੀ ਫ਼ਸਲ ਨੂੰ ਚੰਗੀ ਕੀਮਤ 'ਤੇ ਵੇਚ ਸਕਦੇ ਹਨ।