ਅੰਮ੍ਰਿਤਸਰ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 17 ਲੋਕਾਂ 'ਤੇ ਮਾਮਲੇ ਕੀਤੇ ਦਰਜ - ਅੰਮ੍ਰਿਤਸਰ
🎬 Watch Now: Feature Video

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਲੱਗੇ ਕਰਫਿਊ ਵਿੱਚ ਅੰਮ੍ਰਿਤਸਰ ਦੇ ਵਾਸੀ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇ ਰਹੇ ਹਨ। ਡੀਸੀਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਪੁਲਿਸ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦੀ ਹੈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ 'ਤੇ ਹੁਣ ਤੱਕ 17 ਮਾਮਲੇ ਦਰਜ ਕੀਤੇ ਗਏ ਹਨ। ਕਰਫਿਊ ਵਿੱਚ ਢਿੱਲ ਬਾਰੇ ਉਨ੍ਹਾਂ ਕਿਹਾ ਕਿ ਇਸ ਦੀ ਸੂਚਨਾ ਅਧਿਕਾਰਤ ਤੌਰ 'ਤੇ ਦਿੱਤੀ ਜਾਵੇਗੀ। ਅੰਮ੍ਰਿਤਸਰ ਵਿੱਚ ਪੁਲਿਸ ਦੇ 3500 ਜਵਾਨ ਡਿਊਟੀ 'ਤੇ ਤੈਨਾਤ ਹਨ।