ਪੰਜਾਬ ਸਿੱਖਿਆ ਵਿਭਾਗ ਨੇ 66ਵਾਂ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਆਯੋਜਨ - 66th Badminton Tournament
🎬 Watch Now: Feature Video
ਮਲੇਰਕੋਟਲਾ ਵਿੱਚ ਪੰਜਾਬ ਸਿੱਖਿਆ ਵਿਭਾਗ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ 66ਵੇਂ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ ਕੀਤਾ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋ ਸਮੇਂ ਸਮੇਂ 'ਤੇ ਵੱਖ ਵੱਖ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਬਚਿਆਂ ਦੀ ਸਿਹਤ ਤੱਦਰੁਸਤ ਰੱਖੀ ਜਾ ਸਕੇ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਿਰਦੇਸ਼ਾਂ ਮੁਤਾਬਕ ਬੈਡਮਿੰਟਨ ਦੇ ਫਾਇਨਲ ਮੈਚ ਕਰਵਾਏ ਗਏ। ਇਸ ਮੈਚ 'ਚ ਅੰਡਰ 14 ਕੁੜੀਆਂ 'ਚੋਂ ਭਸੌੜ ਜੋਨ ਨੇ ਪਹਿਲਾ ਸਥਾਨ, ਸੁਨਾਮ ਜੋਨ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮਨਜੀਤ ਸਿੰਘ ਬਰਾੜ ਐਸ ਪੀ, ਮੈਡਮ ਸਕੂਰਾ ਕੋਚ ਅਤੇ ਇੰਦਰਜੀਤ ਸਿੰਘ ਮੁੰਡੇ ਨੇ ਜੇਤੂ ਵਿਦਿਆਰਥੀਆ ਨੂੰ ਸਨਮਾਨਿਤ ਕੀਤਾ।