'ਜੇ ਸਕੂਲ ਹਾਈ ਕੋਰਟ ਦੀਆਂ ਹਦਾਇਤਾਂ ਦੀ ਕਰਨਗੇ ਉਲੰਘਣਾ ਤਾਂ ਹੋਵੇਗੀ ਕਾਰਵਾਈ'
ਸੰਗਰੂਰ: ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ 8,27,030 ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੇਲੇ ਪੰਜਾਬ ਵਿੱਚ ਸਕੂਲ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਹੋਇਆ ਹੈ ਕਿਉਂਕਿ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਕੋਈ ਵੀ ਸਕੂਲ ਹਾਈ ਕੋਰਟ ਦੀਆਂ ਹਦਾਇਤਾਂ ਦੀ ਉਲੰਘਣਾ ਨਹੀਂ ਕਰ ਸਕਦਾ ਹੈ, ਕਿਸੇ ਵੀ ਬੱਚੇ ਨੂੰ ਆਨਲਾਈਨ ਕਲਾਸਾਂ ਜਾ ਸਕੂਲ ਵਿਚੋਂ ਬਾਹਰ ਨਹੀਂ ਕੱਢਿਆ ਜਾਵੇਗਾ। ਜੇ ਕੁਝ ਅਜਿਹਾ ਖੁਲਾਸਾ ਹੋਇਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।