ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੇਂਟ ਕਰ ਰਹੀ ਬੱਚਿਆ ਦੇ ਭਵਿੱਖ ਨਾਲ ਖਿਲਵਾੜ- ਮਾਪੇ - ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੇਂਟ
🎬 Watch Now: Feature Video
ਤ੍ਰਿਪੜੀ ਏਰਿਆ ਦੇ ਵਿੱਚ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਬਾਹਰ ਬੱਚਿਆਂ ਦੇ ਮਾਪਿਆਂ ਵੱਲੋਂ ਜੰਮ ਕੇ ਹੰਗਾਮਾ ਕੀਤਾ ਗਿਆ। ਮਾਪਿਆਂ ਨੇ ਪੰਜਾਬ ਸਰਕਾਰ ਅਤੇ ਸਕੂਲ ਮੈਨੇਜਮੇਂਟ ਦੇ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਕਰ ਰਹੇ ਬੱਚਿਆ ਦੇ ਮਾਪਿਆਂ ਨੇ ਕਿਹਾ ਕਿ ਸਕੂਲ ਮੈਨੇਜਮੇਂਟ ਵੱਖ ਵੱਖ ਤਰ੍ਹਾਂ ਦੀ ਫੀਸ ਲੈ ਰਹੀ ਹੈ। ਕੋਰੋਨਾ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਪਿਆਂ ਦਾ ਕਹਿਣਾ ਹੈ ਕਿ ਉਹ ਟਿਊਸ਼ਨ ਫੀਸ ਤੋਂ ਇਲਾਵਾ ਹੋਰ ਕੋਈ ਫੀਸ ਨਹੀਂ ਦੇਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਅਤੇ ਸਕੂਲ ਬੱਚਿਆ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਮਾਪਿਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹਾ ਹੀ ਚਲਦਾ ਰਿਹਾ ਤਾਂ ਉਹ ਧਰਨਾ ਲਗਾਉਣ ਲਈ ਮਜਬੂਰ ਹੋ ਜਾਣਗੇ।