ਨਾਜਾਇਜ਼ ਮਾਈਨਿੰਗ ਮਾਮਲਾ: ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦਾਖਲ ਕੀਤਾ ਜਵਾਬ
🎬 Watch Now: Feature Video
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਾਜਾਇਜ਼ ਮਾਈਨਿੰਗ ਕੀਤੇ ਜਾਣ ਦੇ ਇੱਕ ਮਾਮਲੇ 'ਚ ਸੁਣਵਾਈ ਕੀਤੀ। ਨਵਾਂ ਸ਼ਹਿਰ 'ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਨੇ ਆਪਣਾ ਜਵਾਬ ਕੋਰਟ 'ਚ ਦਾਖਲ ਕੀਤਾ ਹੈ। ਪੰਜਾਬ ਸਰਕਾਰ ਨੇ ਆਪਣੇ ਜਵਾਬ 'ਚ ਉਕਤ ਪਟੀਸ਼ਨਕਰਤਾ ਪਰਮਜੀਤ ਸਿੰਘ 'ਤੇ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹੋਣ ਦੀ ਗੱਲ ਆਖੀ 'ਤੇ ਕੋਰਟ ਨੂੰ ਪਟੀਸ਼ਨ ਕਰਤਾ ਦੀ ਸ਼ਿਕਾਇਤ ਉੱਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ। ਸੂਬਾ ਸਰਕਾਰ ਨੇ ਇਸ ਸਬੰਧ 'ਚ ਜਵਾਬ ਦੇ ਨਾਲ ਤਿੰਨ ਕੇਸਾਂ ਦੀ ਡਿਟੇਲ ਭੇਜੀ ਹੈ। ਸਰਕਾਰ ਦਾ ਜਵਾਬ ਮਿਲਣ ਮਗਰੋਂ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਆਪਣਾ ਜਵਾਬ ਦਾਖਲ ਕਰਨ ਦਾ ਆਦੇਸ਼ ਦਿੱਤਾ ਹੈ। ਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ ਨੂੰ ਹੋਵੇਗੀ। ਉੱਥੇ ਹੀ ਦੂਜੇ ਪਾਸੇ ਪਟੀਸ਼ਨਕਰਤਾ ਨੇ ਦਾਅਵਾ ਕੀਤਾ ਹੈ ਕਿ ਉਸ ਕੋਲ ਨਾਜਾਇਜ਼ ਮਾਈਨਿੰਗ 'ਤੇ ਮੁੜ ਉਨ੍ਹਾਂ ਥਾਵਾਂ ਨੂੰ ਭਰਨ ਦੇ ਸਬੂਤ ਹਨ।