ਬੱਸ ਕਿਰਾਏ ਵਿੱਚ ਵਾਧਾ ਕਰ ਸਵਾਰੀਆਂ 'ਤੇ ਪਾਇਆ ਬੋਝ - punjab government Increased bus fares
🎬 Watch Now: Feature Video
ਪਟਿਆਲਾ: ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਬੱਸਾਂ ਵਿੱਚ ਪੂਰੀਆਂ ਸਵਾਰੀਆਂ ਬਿਠਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸਵਾਰੀਆਂ 'ਤੇ ਬੱਸ ਕਿਰਾਏ ਵਿੱਚ ਵਾਧਾ ਕਰ ਕੇ ਬੋਝ ਪਾ ਦਿੱਤਾ ਗਿਆ ਹੈ। ਸਰਕਾਰ ਨੇ ਆਮ ਬੱਸਾਂ ਦਾ 7 ਪੈਸੇ ਪ੍ਰਤੀ ਕਿਲੋਮੀਟਰ ਅਤੇ ਵੋਲਵੋ ਬੱਸਾਂ ਦਾ ਕਿਰਾਇਆ 11 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਹੈ। ਜਿੱਥੇ ਇਸ ਨਾਲ ਸਵਾਰੀਆਂ ਦੀ ਜੇਬ 'ਤੇ ਵਾਧੂ ਬੋਝ ਪਿਆ ਹੈ ਉੱਥੇ ਹੀ ਬੱਸ ਅਪਰੇਟਰਾਂ ਦਾ ਕਹਿਣਾ ਹੈ ਕਿ ਸਰਕਾਰ ਡੀਜ਼ਲ ਦੇ ਵਧੇ ਹੋਏ ਰੇਟ ਵਾਪਸ ਲਵੇ।