thumbnail

ਵਿਦਿਆਰਥੀਆਂ ਨੂੰ ਡਿਜ਼ੀਟਲ ਸਿੱਖਿਆ ਦੇਣ ਲਈ ਟੈਬਜ਼ ਮੁਹੱਇਆ ਕਰਵਾਏਗੀ ਪੰਜਾਬ ਸਰਕਾਰ: ਸਿੰਗਲਾ

By

Published : Nov 8, 2020, 8:59 AM IST

ਸੰਗਰੂਰ : ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ’ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਨਵੇਂ ਉਪਰਾਲੇ ਕਰਨ ਦੇ ਨਾਲ-ਨਾਲ ਸਿੱਖਿਆ ਦੇ ਖੇਤਰ ’ਚ ਨਵੀਆਂ ਤਕਨੀਕਾਂ ਵੀ ਸ਼ਾਮਲ ਕਰ ਰਹੀ ਹੈ। ਸਿੰਗਲਾ ਨੇ ਕਿਹਾ ਬਹੁਤ ਜਲਦ ਪੰਜਾਬ ਸਾਰੇ ਸਰਕਾਰੀ ਸਕੂਲਾਂ ’ਚ ਸਮਾਰਟ ਕਲਾਸਰੂਮਜ਼ ਉਪਲਬਧ ਕਰਵਾਉਣ ਵਾਲਾ ਪਹਿਲਾ ਸੂਬਾ ਬਣੇਗਾ ਅਤੇ ਇਸ ਕੰਮ ਲਈ ਹੁਣ ਤੱਕ 6,832 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ’ਚ ਤਬਦੀਲ ਕਰ ਲਿਆ ਗਿਆ ਹੈ। ਉਨਾਂ ਕਿਹਾ ਕਿ ਸਮਾਰਟ ਸਕੂਲ ਬਣਾਉਣ ਲਈ ਪੰਜਾਬ ਸਰਕਾਰ ਨੇ ਲਗਭਗ 800 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਵਿੱਤੀ ਵਰੇ ਦੇ ਬਜਟ ਵਿਚ ਵੀ ਸਾਡੀ ਸਰਕਾਰ ਵੱਲੋਂ ਸਕੂਲਾਂ ਨੂੰ ਡਿਜੀਟਲ ਕਰਨ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਇਮਾਰਤਾਂ ਅਤੇ ਹੋਰ ਬੁਨਿਆਦੀ ਢਾਂਚੇ ਵਿਚ ਵੀ ਮਿਆਰੀ ਸੁਧਾਰ ਕੀਤਾ ਹੈ ਅਤੇ ਛੋਟੀਆਂ ਜਮਾਤਾਂ ਵਿੱਚ ਡਿਜੀਟਲ ਸਿੱਖਿਆ ਮੁਹੱਈਆ ਕਰਵਾਉਣ ਲਈ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਕਲਾਸਾਂ ਨੂੰ ਮੁਫ਼ਤ ਸਮਾਰਟ ਟੈਬਜ਼ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਵੀ 2,625 ਟੈਬਜ਼ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀਆਂ ਗਈਆਂ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.