"ਡਾਕਟਰਾਂ ਦੀ ਕਮੀ ਪੂਰੀ ਕਰਨ ਲਈ ਪੰਜਾਬ ਸਰਕਾਰ ਖੋਲ੍ਹੇਗੀ ਨਵੇਂ ਮੈਡੀਕਲ ਕਾਲਜ" - hoshiarpur news
🎬 Watch Now: Feature Video
ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਚਾਰ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬੇ ਦੇ ਨੌਜਵਾਨਾਂ ਲਈ ਮੈਡੀਕਲ ਸਿੱਖਿਆ ਹਾਸਲ ਕਰਨਾ ਸੌਖਾ ਹੋ ਜਾਵੇਗਾ। ਵੱਧ ਤੋਂ ਵੱਧ ਨੌਜਵਾਨ ਇਥੋਂ ਸਿੱਖਿਆ ਹਾਸਲ ਕਰਕੇ ਡਾਕਟਰ ਬਣ ਸਕਣਗੇ ਤੇ ਹਸਪਤਾਲਾਂ 'ਚ ਆਪਣੀ ਸੇਵਾਵਾਂ ਦੇ ਸਕਣਗੇ। ਸਿੱਧੂ ਨੇ ਕਿਹਾ ਕਿ ਸੂਬੇ 'ਚ ਪ੍ਰਾਈਵੇਟ ਹਸਪਤਾਲਾਂ ਦੀ ਗਿਣਤੀ ਵੱਧ ਗਈ ਹੈ, ਜਿਸ ਕਾਰਨ ਡਾਕਟਰਾਂ ਵੱਲੋਂ ਪ੍ਰਾਈਵੇਟ ਹਸਪਤਾਲਾਂ 'ਚ ਕੰਮ ਕਰਨ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਿਟਾਇਰਡ ਡਾਕਟਰਾਂ ਨੂੰ ਮੁੜ ਤੋਂ 65 ਸਾਲ ਤੱਕ ਨੌਕਰੀ ਕਰਨ ਦੀ ਪੇਸ਼ਕਸ਼ ਕੀਤੀ ਗਈ ਹੈ। ਸਿੱਧੂ ਨੇ ਆਖਿਆ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਤੇ ਜਲਦ ਹੀ ਹਸਪਤਾਲਾਂ ਵਿੱਚ ਡਾਕਟਰਾਂ ਸਣੇ ਹੋਰਨਾਂ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇਗੀ।