ਪੰਜਾਬ ਸਰਕਾਰ ਦੀਆਂ ਨੀਤੀਆਂ ਹੋਈਆਂ ਫੇਲ੍ਹ: ਦਲਜੀਤ ਚੀਮਾ - ਪੰਜਾਬ ਸਰਕਾਰ ਦੀਆਂ ਨੀਤੀਆਂ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਸ਼ੁੱਕਰਵਾਰ ਨੂੰ ਇੱਕ ਨਿੱਜੀ ਪ੍ਰੋਗਰਾਮ ਚ ਸ਼ਿਰਕਤ ਕਰਨ ਲਈ ਲੁਧਿਆਣਾ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ੇ, ਪੰਜਾਬ ਸਰਕਾਰ ਦੀ ਸਿੱਖਿਆ ਨੀਤੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨਾਂ ਅਤੇ ਹੋਰ ਕਈ ਅਹਿਮ ਮੁੱਦਿਆਂ ਤੇ ਆਪਣੇ ਵਿਚਾਰ ਸਾਂਝੇ ਕੀਤੇ। ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਸਾਰਿਆਂ ਨੂੰ ਮੰਨਣਾ ਚਾਹੀਦਾ ਹੈ। ਉਨ੍ਹਾਂ ਸਿੱਖਿਆ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਅਤੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਸਿੱਖਿਆ ਦੇ ਖੇਤਰ 'ਚ ਜੋ ਬੁਨਿਆਦੀ ਢਾਂਚਾ ਸਥਾਪਿਤ ਹੋਇਆ, ਇਨਾ ਕਦੇ ਵੀ ਨਹੀਂ ਹੋਇਆ। ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਾਲ ਅਕਾਲੀ ਦਲ ਦੀ ਗੱਲਬਾਤ ਚੱਲ ਰਹੀ ਹੈ ਅਤੇ ਜਲਦ ਹੀ ਲਾਂਘਾ ਖੁੱਲ੍ਹਵਾਉਣ ਲਈ ਸਰਕਾਰ ਪਾਕਿਸਤਾਨ ਨਾਲ ਰਾਬਤਾ ਕਾਇਮ ਕਰੇਗੀ। ਬੀਤੇ ਦਿਨ ਸੁਖਬੀਰ ਬਾਦਲ ਵੱਲੋਂ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਨਸ਼ੇ ਦੇ ਕਾਰੋਬਾਰ ਸਬੰਧੀ ਲਾਏ ਇਲਜ਼ਾਮਾਂ ਦਾ ਵੀ ਉਨ੍ਹਾਂ ਨੇ ਸਮਰਥਨ ਕੀਤਾ। ਉਧਰ ਪੰਜਾਬ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕੇ ਗੁਰਦਾਸਪੁਰ ਪਠਾਨਕੋਟ 'ਚ ਅਲਰਟ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਸਰਕਾਰ ਖੁਦ ਹੀ ਨੌਜਵਾਨਾਂ ਨੂੰ ਭੜਕਾ ਰਹੀ ਹੈ ਅਤੇ ਇਨ੍ਹਾਂ ਦੀਆਂ ਏਜੰਸੀਆਂ ਆਪ ਹੀ ਰਿਪੋਰਟ ਤਿਆਰ ਕਰ ਰਹੀਆਂ ਹਨ।