ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਸਮਰੱਥ-ਓਪੀ ਸੋੋਨੀ - ਕੋਵਿਡ ਵੈਕਸੀਨੇਸ਼ਨ
🎬 Watch Now: Feature Video
ਫ਼ਰੀਦਕੋਟ:ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਪ੍ਰਭਾਵ ਨੂੰ ਰੋਕਣ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਸਾਂਝੀ ਕੀਤੀ ਹੈ। ਓਪੀ ਸੋਨੀ ਫ਼ਰੀਦਕੋਟ ਵਿਖੇ ਕੋਰੋਨਾ ਦੇ ਇਲਾਜ ਸਬੰਧੀ ਆ ਰਹੀ ਮੁਸ਼ਕਲਾਂ ਦਾ ਹੱਲ ਕਰਨ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸਜ਼ ਵਿਖੇ ਪੁੱਜੇ।ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੂਬੇ 'ਚ ਮਹਾਂਮਾਰੀ ਪ੍ਰਕੋਪ ਰੋਕਣ ਲਈ ਕੋਵਿਡ ਵੈਕਸੀਨੇਸ਼ਨ ਤੇ ਸਿਹਤ ਵਿਭਾਗ ਵੱਲੋਂ ਰੋਜ਼ਾਨਾ 30 ਹਜ਼ਾਰ ਤੋਂ ਵੱਧ ਟੈਸਟਿੰਗ ਕਰਨ ਦੀ ਗੱਲ ਆਖੀ।