ਪੰਜਾਬ ਸਰਕਾਰ ਆਵਾਜ਼ ਦਬਾਉਣ ਲਈ ਕਰ ਰਹੀ ਝੂਠੇ ਪਰਚੇ: ਰਾਜੂ ਖੰਨਾ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁੱਝ ਦਿਨ ਪਹਿਲਾਂ ਕੋਰੋਨਾ ਸੰਕਟ ਸਮੇਂ ਲੋੜਵੰਦ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਧਰਨਾਂ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਲਾਲ ਬੱਤੀ ਚੌਕ, ਮੰਡੀ ਗੋਬਿੰਦਗੜ੍ਹ ਵਿਖੇ ਲਗਾਇਆ ਗਿਆ ਸੀ, ਜਿਸ ਕਾਰਨ ਇਸ ਧਰਨੇ ਵਿੱਚ ਵਧ ਇਕੱਠ ਕਰਨ ਤੇ 142 ਦੇ ਕਰੀਬ ਅਕਾਲੀ ਦਲ ਦੇ ਵਰਕਰਾਂ ਉੱਪਰ ਪਰਚਾ ਕੀਤਾ ਗਿਆ ਸੀ। ਇਸ ਮੌਕੇ ਗਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸਰਕਾਰ ਵਲੋਂ ਉਹਨਾਂ ਦੀ ਅਵਾਜ ਨੂੰ ਦਬਾਇਆ ਜਾ ਰਿਹਾ ਹੈ।