ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ 'ਚ ਹੈ ਪੰਜਾਬ ਸਰਕਾਰ : ਸਿਮਰਜੀਤ ਬੈਂਸ
🎬 Watch Now: Feature Video
ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਸਿਮਰਜੀਤ ਬੈਂਸ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੂਬਾ ਸਰਕਾਰ ਉੱਤੇ ਬਾਦਲ ਪਰਿਵਾਰ ਨੂੰ ਬਚਾਏ ਜਾਣ ਦਾ ਦੋਸ਼ ਲਗਾਇਆ। ਸਿਮਰਜੀਤ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਬਾਰਗਾੜੀ ਅਤੇ ਬੇਅਦਬੀ ਮਾਮਲੇ ਵਿੱਚ ਬਾਦਲ ਪਰਿਵਾਰ ਨੂੰ ਬਚਾਉਂਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਮਾਨਦਾਰ ਲੋਕਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ। ਉਨ੍ਹਾਂ ਭਾਜਪਾ ਅਤੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਕੈਪਟਨ ਦੀ ਆਪਸੀ ਸੰਧੀ ਜਗ -ਜਾਹਿਰ ਹੈ ਅਤੇ ਜਦ ਤੱਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿਣਗੇ ਉਦੋਂ ਤੱਕ ਬਾਦਲ ਪਰਿਵਾਰ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ। ਚੋਣਾਂ ਬਾਰੇ ਬੋਲਦੀਆਂ ਬੈਂਸ ਨੇ ਕਿਹਾ ਕਿ ਹੁਣ ਲੋਕਾਂ ਦਾ ਕਾਂਗਰਸ ਪਾਰਟੀ ਤੋਂ ਵਿਸ਼ਵਾਸ ਉੱਠ ਚੁੱਕਾ ਹੈ ਇਸ ਲਈ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਬੂਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਿਆ।