'ਸਿਰਫ ਪੱਗਾਂ ਦਾ ਰੰਗ ਹੀ ਬਦਲਿਐ, ਕੰਮ ਕਰਨ ਦਾ ਤਰੀਕਾ ਉਹੀ' - ਸੰਸਦ ਮੈਂਬਰ ਭਗਵੰਤ ਮਾਨ
🎬 Watch Now: Feature Video
ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਭੁਟਾਲ ਦਾ ਦੌਰਾ ਕੀਤਾ। ਭਗਵੰਤ ਮਾਨ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਹੈ ਪਰ ਕੰਮ ਉਹੀ ਹੋ ਰਹੇ ਹਨ ਜੋ ਅਕਾਲੀ ਦਲ ਦੇ ਸਮੇਂ ਹੋ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਸਿਰਫ਼ ਪੱਗਾਂ ਦਾ ਰੰਗ ਹੀ ਬਦਲਿਆ ਹੈ ਹੋਰ ਕੁੱਝ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਹਰ ਇੱਕ ਵਰਗ ਮੌਜੂਦਾ ਸਰਕਾਰ ਤੋਂ ਪਰੇਸ਼ਾਨ ਹੈ ਅਤੇ ਉਸ ਨੂੰ ਧਰਨਿਆਂ ਤੋਂ ਇਲਾਵਾ ਹੋਰ ਕੋਈ ਹਲ ਨਹੀਂ ਦਿਖ ਰਿਹਾ ਹੈ।