ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ - employee gun shot suicide
🎬 Watch Now: Feature Video
ਰੂਪਨਗਰ: ਡਿਊਟੀ ਦੌਰਾਨ ਪੰਜਾਬ ਹੋਮ ਗਾਰਡ ਮੁਲਾਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਉਕਤ ਮੁਲਾਜ਼ਮ ਨੇ ਸੁਸਾਇਡ ਕੀਤਾ ਹੈ ਪਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਕਤਲ ਦੀ ਨਜ਼ਰ ਨਾਲ ਵੇਖਿਆ ਜਾ ਰਿਹਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਨੰਗਲ ਪੁਲਿਸ ਨੇ ਹੋਮਗਾਰਡ ਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।